ਖੰਨਾ, 11 ਨਵੰਬਰ :
ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਅਤੇ ਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਸ਼ਾਹਪੁਰ ਤੋਂ 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਇਹ ਉਪਰਾਲਾ ਸੂਬੇ ਵਿੱਚ 3,100 ਖੇਡ ਮੈਦਾਨ ਵਿਕਸਿਤ ਕਰਨ ਦੀ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਮੰਤਰੀ ਸੌਂਦ ਨੇ ਇਸ ਉਪਰਾਲੇ ਨੂੰ ਪੰਜਾਬ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਬਿਹਤਰ ਮੌਕੇ ਮਿਲਣਗੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੇਡ ਮੈਦਾਨ ਪੇਂਡੂ ਖੇਤਰਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਾਉਣ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਂ ਪਛਾਣ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਸਮੇਤ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ।
Trending
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਕ੍ਰਾਂਤੀ ਨੂੰ ਦਿੱਤਾ ਹੁਲਾਰਾ, 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕੀਤਾ ਉਦਘਾਟਨ
- ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਖੇਡ ਕ੍ਰਾਂਤੀ ਨੂੰ ਪੰਜਾਬ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਨੀਂਹ ਦੱਸਿਆ, ਪਿੰਡ-ਪਿੰਡ ਖੇਡ ਸਹੂਲਤਾਂ ਪਹੁੰਚਣ ਨਾਲ ਨਿਖਰੇਗੀ ਨਵੀਂ ਪ੍ਰਤਿਭਾ
- ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
- ਸ੍ਰੀ ਜੈ ਮਾਂ ਸਰਸਵਤੀ ਕਲੱਬ ਖੰਨਾ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ 9ਵੇਂ ਵਿਸ਼ਾਲ ਛੱਠ ਪੂਜਾ ਸਮਾਗਮ ਦਾ ਦਿੱਤਾ ਸੱਦਾ
- ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਸਕਲਾਂ/ਕਾਲਜਾਂ ’ਚ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ
- ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ


