ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਮੰਗਲਵਾਰ ਨੂੰ ਜੱਸੀਆਂ ਰੋਡ ‘ਤੇ ਸਥਿਤ ਗੁਰਨਾਮ ਨਗਰ (ਵਾਰਡ ਨੰਬਰ 95) ਦੀਆਂ ਗਲੀਆਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਸ ਪ੍ਰਾਜੈਕਟ ਤਹਿਤ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀਆਂ ਗਲੀਆਂ ਬਣਾਈਆਂ ਜਾਣਗੀਆਂ।

ਵਿਧਾਇਕ ਬੱਗਾ ਨੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਪੂਰੇ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋਰ ਵੀ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਹੋਰ ਵੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।
ਉਦਘਾਟਨੀ ਸਮਾਰੋਹ ਦੌਰਾਨ ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਅਮਨ ਬੱਗਾ, ਮਲਕੀਤ ਮੰਗਾ, ਬੁੱਧ ਰਾਜ ਬਵੇਜਾ, ਮੁੰਨਾ ਪਾਂਡੇ, ਸੁਖਚੈਨ ਸਿੰਘ, ਰਜਿੰਦਰ ਜਿੰਦਾ ਸਮੇਤ ਹੋਰ ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।


