Close Menu
    CT University
    What's Hot

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Facebook X (Twitter) Instagram
    Trending
    • ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ
    • ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ
    • ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ
    • ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ
    • ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ
    • ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
    • ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

      March 15, 2026

      ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

      March 15, 2026

      ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

      March 15, 2026

      ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

      March 15, 2026

      ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ

      March 15, 2026
    On PointOn Point
    Home»Current Affairs»4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਉਦਘਾਟਨ
    Current Affairs

    4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਉਦਘਾਟਨ

    Pushminder SidhuBy Pushminder SidhuNovember 20, 2024No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪਟਿਆਲਾ, 20 ਨਵੰਬਰ 2024 – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ (ਘਲੋੜੀ) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਇਸ ਮੱਛੀ ਮੰਡੀ ਨੂੰ ਥੋਕ ਮੰਡੀ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਮੰਡੀ ਦੇ ਵਿਕਾਸ ਨਾਲ ਮੱਛੀ ਪਾਲਣ ਉਦਯੋਗ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਸਥਾਨਕ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਹੋਣਗੇ।

    ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰਾਸੈਸਿੰਗ ਵਿਭਾਗ ਵੀ ਹਨ, ਨੇ ਅੱਜ ਇੱਥੇ ਦੇਵੀਗੜ੍ਹ ਰੋਡ ਵਿਖੇ ਇਸ ਅਤਿਆਧੁਨਿਕ ਮੱਛੀ ਮੰਡੀ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਮੰਡੀ ਦੀ ਕੁੱਲ ਵਿਕਾਸ ਲਾਗਤ 4.12 ਕਰੋੜ ਵਿੱਚੋਂ 2.12 ਕਰੋੜ ਪੰਜਾਬ ਮੰਡੀ ਬੋਰਡ ਅਤੇ 2 ਕਰੋੜ ਮੱਛੀ ਪਾਲਣ ਵਿਭਾਗ ਵੱਲੋਂ ਖਰਚ ਕੀਤੀ ਗਈ ਹੈ।

    ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੱਛੀ ਮੰਡੀ ਕੁੱਲ 5 ਏਕੜ ਜ਼ਮੀਨ ‘ਤੇ ਬਣਾਈ ਗਈ ਹੈ, ਜਿਨ੍ਹਾਂ ਵਿੱਚੋਂ 1 ਏਕੜ ‘ਤੇ ਵਿਕਸਿਤ ਇਲਾਕੇ ਵਿੱਚ ਮਾਰਕੀਟ ਬਣਾਈ ਗਈ ਹੈ ਅਤੇ ਇੱਥੇ ਬਾਕੀ ਬਚੀ 4 ਏਕੜ ਜ਼ਮੀਨ ਵਿੱਚ ਪ੍ਰਚੂਨ ਫਿਸ਼ ਮਾਰਕੀਟ ਨੂੰ ਵਿਕਸਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇੱਥੇ ਕੁੱਲ 20 ਦੁਕਾਨਾਂ ਹਨ, ਜਿਨ੍ਹਾਂ ਵਿੱਚੋਂ 10 ਦੁਕਾਨਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ 10 ਦੁਕਾਨਾਂ ਦੀ ਨੀਲਾਮੀ ਬਾਕੀ ਹੈ। ਇਸ ਮਾਰਕੀਟ ਦੇ ਪੂਰੀ ਤਰ੍ਹਾਂ ਚੱਲ ਪੈਣ ਉਪਰੰਤ, ਰੀਟੇਲ ਮਾਰਕੀਟ ਦੇ ਕੰਮ ਨੂੰ ਸ਼ੁਰੂ ਕੀਤਾ ਜਾਵੇਗਾ। 

    ਮਾਰਕੀਟ ਵਿੱਚ ਓਵਰਹੈਡ ਵਾਟਰ ਟੈਂਕ, ਸੀਵਰੇਜ ਟ੍ਰੀਟਮੈਂਟ ਪਲਾਂਟ, ਟੌਇਲਟ ਬਲੌਕ, ਦਫ਼ਤਰ ਬਲੌਕ, ਪਾਰਕਿੰਗ ਤੇ ਵਧੀਆ ਸੜਕਾਂ ਬਣਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਅੰਦਰ 44 ਹਜ਼ਾਰ ਹੈਕਟੇਅਰ ਰਕਬਾ ਮੱਛੀ ਪਾਲਣ ਹੇਠ ਹੈ ਜਿਸ ਨੂੰ ਹੋਰ ਵਧਾਇਆ ਜਾਵੇਗਾ।

    ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਕਿ ਕਿਸਾਨ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਵੀ ਅਪਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਕਾਰਨ ਫ਼ਸਲ ਦਾ ਨੁਕਸਾਨ ਹੁੰਦਾ ਹੈ, ਉਥੇ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਲਾਭ ਹੋ ਸਕੇ। ਉਨ੍ਹਾਂ ਬਿੰਜਲ ਦੇ ਖੇਤਰ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਅਜਿਹੇ ਸਥਾਨਾਂ ‘ਤੇ ਮੱਛੀ ਪਾਲਣਾ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

    ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਕੰਮ ਵੀ ਕਰਵਾਏ ਜਾ ਰਹੇ ਹਨ। ਪਠਾਣਮਾਜਰਾ ਨੇ ਕਿਹਾ ਕਿ ਉਹ ਯਤਨ ਕਰ ਰਹੇ ਹਨ ਕਿ ਸਨੌਰ ਹਲਕੇ ਦੇ ਵਸਨੀਕਾਂ ਤੇ ਖਾਸ ਕਰਕੇ ਨੌਜ਼ਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਇਲਾਕੇ ਦੀਆਂ ਮੰਗਾਂ ਵੀ ਕੈਬਨਿਟ ਮੰਤਰੀ ਸਾਹਮਣੇ ਰੱਖਦਿਆਂ ਕਿਹਾ ਕਿ ਸਨੌਰ ਹਲਕੇ ਦੀਆਂ ਮੰਡੀਆਂ ਦੇ ਸ਼ੈੱਡਾਂ ਦਾ ਕੰਮ ਕਰਵਾਉਣ ਵਾਲਾ ਹੈ ਤੇ 46 ਸੜਕਾਂ ਦੀ ਮੁਰੰਮਤ ਹੋ ਰਹੀ ਹੈ ਤੇ ਰਹਿੰਦੀਆਂ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇ।

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀ ਬੋਰਡ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਤੌਰ ਉਤੇ ਯਤਨ ਕਰਕੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਰਹੀ ਹੈ ਅਤੇ ਆਉਂਦੇ ਦਿਨਾਂ ਅੰਦਰ ਕਰੀਬ 2500 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਤੇ ਮੰਡੀਆਂ ਦੇ ਸ਼ੈੱਡਾਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਾ ਕਿ ਮੰਡੀਆਂ ਦੀ ਆਮਦ ‘ਚ ਵਾਧਾ ਕਰਨ ਲਈ ਮੰਡੀਆਂ ‘ਚ ਯੂਨੀਪੋਲਜ ਲਗਾਏ ਜਾ ਰਹੇ ਹਨ ਤੇ ਕਰੀਬ 200 ਮੰਡੀਆਂ ‘ਚ ਏਟੀਐਮ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

    ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸਪੀ ਹਰਵੰਤ ਕੌਰ, ਇੰਜੀਨੀਅਰ ਇਨ ਚੀਫ਼ ਸਾਊਥ ਮੰਡੀ ਬੋਰਡ ਗੁਰਵਿੰਦਰ ਸਿੰਘ ਚੀਮਾਂ, ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਜਸਵੀਰ ਸਿੰਘ, ਐਸ.ਡੀ.ਐਮ. ਮਨਜੀਤ ਕੌਰ, ਹਰਪਾਲ ਜਨੇਜਾ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਉਪ ਜ਼ਿਲ੍ਹਾ ਮੰਡੀ ਅਫ਼ਸਰ ਪ੍ਰਭਲੀਨ ਸਿੰਘ ਚੀਮਾ, ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਸਤਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਲੁਧਿਆਣਾ, 15 ਮਾਰਚ: ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ…

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026

    ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

    March 15, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.