ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਪ੍ਰਦੇਸ਼ ਮੈਂਬਰਸ਼ਿਪ ਅਭਿਆਨ ਦੀ ਮੀਟਿੰਗ ਅੱਜ ਹੋਈ। ਇਸ ਮੀਟਿੰਗ ਵਿਚ ਮਨੋਰੰਜਨ ਕਾਲੀਆ ਸਮੇਤ ਕਈ ਆਗੂਆਂ ਦਾ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ ਸਮੇਤ ਕਈ ਆਗੂ ਹਾਜ਼ਰ ਹੋਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਇਸ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ, ਜਿਸ ਵਿਚ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਸਾਨਾਂ ਬਾਰੇ ਕਿਹਾ ਕਿ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਦੀ ਬਜਾਏ ਪੰਜਾਬ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਚੁੱਘ ਨੇ ਕਿਹਾ ਕਿ ਪਾਰਟੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਸਿੱਖਾਂ ਦੇ ਕਤਲ-ਏ-ਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਕਾਂਗਰਸ ਨਾਲ ਕੀ ਸੰਬੰਧ ਹੈ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


