ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ ਕੱਟ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਇਸ ਘਟਨਾ ‘ਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ। ਹਮਲਾਵਰ ਨੇ ਗੋਲੀ ਚਲਾ ਦਿੱਤੀ ਸੀ। ਦਰਬਾਰ ਸਾਹਿਬ ਦੇ ਸਾਹਮਣੇ ਹਮਲਾਵਰਾਂ ਦੀ ਗੋਲੀਬਾਰੀ ਕਾਰਨ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹਲਚਲ ਮਚ ਗਈ। ਹਾਲਾਂਕਿ ਉਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਸੁਖਬੀਰ ਸਿੰਘ ਬਾਦਲ ‘ਤੇ ਇਹ ਜਾਨਲੇਵਾ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਧਾਰਮਿਕ ਸਜ਼ਾ ਵਜੋਂ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸਨ।
Trending
- PM Modi ਨੇ ਕੀਤਾ ‘ਮੁਆਵਜ਼ੇ’ ਦਾ ਐਲਾਨ
- ਲੁਧਿਆਣਾ ਵਿਚ 2025 ਵਿੱਚ ਡੇਂਗੂ ਤੇ ਚਿਕਨਗੁਨਿਆ ਦੇ ਮਾਮਲਿਆਂ ਵਿੱਚ ਵੱਡੀ ਕਮੀ ਦਰਜ
- *ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ**
- ਹਰਪਾਲ ਚੀਮਾ ਨੇ ਮੋਦੀ ਸਰਕਾਰ ‘ਤੇ ਲਾਇਆ ਗੰਭੀਰ ਦੋਸ਼
- ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਰਣਜੀਤ ਸਿੰਘ ਉਰਫ ਸੱਪ ਗ੍ਰਿਫਤਾਰ-ਬਠਿੰਡਾ ਪੁਲਿਸ
- ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ
- *ਯੁੱਧ ਨਸ਼ਿਆਂ ਵਿਰੁੱਧ; ਜਲੰਧਰ ਪ੍ਰੀਮੀਅਰ ਲੀਗ ਦੇ ਰੋਮਾਂਚਕ ਕ੍ਰਿਕਟ ਮੈਚ ‘ਚ ਲੰਮਾ ਪਿੰਡ ਦਾ ਸਰਕਾਰੀ ਸਕੂਲ ਜੇਤੂ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ


