ਵਿਦਿਆਰਥੀਆਂ ਦੇ ਹੱਕਾਂ ਅਤੇ ਅਧਿਕਾਰ ਲਈ ਸਿਰਫ ਵਚਨਬੱਧ ਹੀ ਨਹੀਂ, ਸਗੋਂ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਾਰੀ ਕੀਤੀ ਗਈ ਰਕਮ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਰੁਚੀ ਵਧਾਉਣ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰੇਗੀ।
ਡਾ. ਬਲਜੀਤ ਕੌਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸਕਾਲਰਸ਼ਿਪ ਸਕੀਮਾਂ ਸਬੰਧੀ ਅਨੁਸੂਚਿਤ ਜਾਤੀ ਵਰਗ ਵਿੱਚ ਜਾਗਰੂਕਤਾ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੀ ਪਹੁੰਚ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

ਮੰਤਰੀ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਦੇ ਵਿਕਾਸ ਲਈ ਕਈ ਸਕੀਮਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਯਤਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਰੁਜ਼ਗਾਰ ਦੇ ਮੌਕਿਆਂ ਵਿੱਚ ਵੀ ਸਹਾਇਕ ਹੋਣਗੇ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੋਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਪ੍ਰੋਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸੰਦੀਪ ਹੰਸ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


