ਨਿਊਜ਼ ਡੈਸਕ: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋ ਗਈ ਹੈ। ਹਾਸਿਲ ਜਾਣਕਾਰੀ ਅਨੁਸਾਰ ਓਨਟਾਰੀਓ ‘ਚ ਲੋਂਗ ਲੇਕ ਹਾਈਵੇਅ 11 ‘ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਜਿਸ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।ਇਸ ਹਾਦਸੇ ਵਿੱਚ ਟਰੱਕ ਦੇ ਪਿੱਛੇ ਬੈਠੇ ਦੋ ਨੌਜਵਾਨਾਂ ਦੀ ਜਾ.ਨ ਬਚ ਗਈ ਹੈ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿ.ਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਵਜੋਂ ਹੋਈ ਹੈ, ਜਦੋਂਕਿ ਦੂਜੇ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਬਜਾਜ ਵਾਸੀ ਮੁਹਾਲੀ ਵਜੋਂ ਹੋਈ ਹੈ।


