ਜਲੰਧਰ, 2 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਜਲੰਧਰ ਅਤੇ ਨੈਸ਼ਨਲ ਸੈਂਟਰ ਫਾਰ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ, ਜਲੰਧਰ ਦੇ ਸਹਿਯੋਗ ਨਾਲ ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ, ਬਲਾਕ ਆਦਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ।ਸਹਾਇਕ ਪ੍ਰੋਫੈਸਰ ਐਗਰੋਨੋਮੀ, ਕੇ.ਵੀ.ਕੇ. ਜਲੰਧਰ ਡਾ. ਪ੍ਰਭਜੀਤ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਆਧਾਰਿਤ ਖਾਦਾਂ ਦੀ ਸਿਫਾਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਲਾਗਤ ਘਟਾਉਣ ਲਈ ਪ੍ਰੇਰਿਆ।ਡਾ. ਹਰਵਿੰਦਰ ਸਿੰਘ ਝੋਨੇ ਵਿੱਚ SRBSDV ਅਤੇ ਫਾਲਸ ਸਮੱਟ ਬਿਮਾਰੀ ਦੀ ਪਹਿਚਾਣ, ਰੋਕਥਾਮ ਤੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਸਹਾਇਕ ਨਿਰਦੇਸ਼ਕ, ਐਨ.ਸੀ.ਆਈ.ਪੀ.ਐਮ. ਡਾ. ਪੀ. ਸੀ. ਭਾਰਦਵਾਜ ਨੇ ਆਈ.ਪੀ.ਐਮ. ਰਣਨੀਤੀਆਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਥਾਂ ਜੈਵਿਕ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ।ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਸਿਫਾਰਸ਼ਸ਼ੁਦਾ ਤਕਨੀਕਾਂ ਸਾਂਝੀਆਂ ਕੀਤੀਆਂ। ਐਗਰੀਕਲਚਰ ਮਾਰਕੀਟਿੰਗ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵੈਲਿਊ ਐਡੀਸ਼ਨ ਤੇ ਐਗਰੋ-ਪ੍ਰੋਸੈਸਿੰਗ ਰਾਹੀਂ ਆਮਦਨ ਵਧਾਉਣ ਦੇ ਤਰੀਕੇ ਦੱਸੇ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਮਨਦੀਪ ਸਿੰਘ ਨੇ ਕੀਟਨਾਸ਼ਕਾਂ ਦਾ ਬੋਝ ਘਟਾਉਣ ਲਈ ਟਿਕਾਊ ਖੇਤੀ ਤਕਨੀਕਾਂ ਅਪਣਾਉਣ ਲਈ ਕਿਹਾ।ਮਾਹਰਾਂ ਨੇ ਕਿਸਾਨਾਂ ਨੂੰ ਸੰਤੁਲਿਤ ਪੋਸ਼ਣ ਪ੍ਰਬੰਧਨ, ਆਈ.ਪੀ.ਐਮ. ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਭਕਾਰੀ ਤੇ ਟਿਕਾਊ ਬਣਾਉਣ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਮੌਕੇ ’ਤੇ ਜਵਾਬ ਦਿੱਤੇ ਗਏ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


