ਲੁਧਿਆਣਾ, 02, ਜੂਨ:ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38 ਲੱਖ ਰੁਪਏ ਦਾ ਤੋਹਫਾ ਦਿੱਤਾ ਹੈ। ਇਸ ਸਬ ਤਹਿਸੀਲ ਲੁਧਿਆਣਾ (ਉੱਤਰੀ) ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਜਗਸੀਰ ਸਿੰਘ ਵੱਲੋਂ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਹਲਕਾ ਲੁਧਿਆਣਾ (ਉੱਤਰੀ) ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ (ਉੱਤਰੀ) ਵਿਖੇ ਸਬ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 38 ਲੱਖ ਰੁਪਏ ਖਰਚ ਕੀਤੇ ਗਏ ਹਨ।ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਸਬ ਤਹਿਸੀਲ ਕੰਪਲੈਕਸ ਜਿਸ ਦਾ ਕੁੱਲ ਖੇਤਰਫਲ ਕਰੀਬ 4400 ਸੁਕੈਅਰ ਫੁੱਟ ਹੈ ਅਤੇ ਕਰੀਬ 2000 ਸੁਕੈਅਰ ਫੁੱਟ ਰਕਬੇ ਵਿੱਚ ਇਹ ਕੰਪਲੈਕਸ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਦਫ਼ਤਰ ਸਬ ਰਜਿਸਟਰਾਰ, ਰਜਿਸਟਰੀ ਰੂਮ, ਰੀਡਰ ਰੂਮ, ਫ਼ਰਦ ਰੂਮ, ਲੋਕਾਂ ਦੇ ਬੈਠਣ ਲਈ ਹਾਲ, ਕੰਨਟੀਨ, ਜਨਰੇਟਰ ਰੂਮ ਅਤੇ ਬਾਥਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮਾਲ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਸ ਸਬ ਤਹਿਸੀਲ ਦਫ਼ਤਰ ਵਿੱਚ ਆਉਣਗੇ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਸ ਸਬ ਤਹਿਸੀਲ ਕੰਪਲੈਕਸ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਵੇਂ ਕੰਪਲੈਕਸ ਅਤੇ ਰੂਮਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਉਹਨਾਂ ਕਿਹਾ ਕਿ ਇਹ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਇਹ ਬੜੇ ਲੰਮੇ ਸਮੇਂ ਤੋਂ ਮੰਗ ਸੀ ਕਿ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੇ ਕਿਉਂਕਿ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਇਹ ਸਬ ਤਹਿਸੀਲ ਬਣਨ ਕਰਕੇ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਨੂੰ ਹੁਣ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਲੋਕਾਂ ਦੀ ਬੜੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣਨ ਕਰਕੇ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਵਿਕਾਸ ਤੇ ਕੰਮ ਹੋ ਰਹੇ ਹਨ ਜਿਸ ਨਾਲ ਹਲਕੇ ਦੀ ਨੁਹਾਰ ਬਦਲ ਰਹੀ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਲੋਕਾਂ ਦੀ ਮੁੱਖ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਨੂੰ ਬਣਾਇਆ ਹੈ ਕਿਉਂਕਿ ਇਥੋਂ ਦੇ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ ਕਰਵਾਉਣ ਕਾਫੀ ਦੂਰ ਟਰਾਂਸਪੋਰਟ ਨਗਰ ਜਾਣਾ ਪੈਂਦਾ ਸੀ ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਆਉਂਦੀ ਸੀ। ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਇੱਥੇ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਇਸ ਸਬ ਤਹਿਸੀਲ ਵਿੱਚ ਲੋੜੀਂਦਾ ਸਟਾਫ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਸਬ ਤਹਿਸੀਲ ਵਿੱਚ ਫਰਨੀਚਰ ਆਦਿ ਸਭ ਸਹੂਲਤਾਂ ਇਥੇ ਦਿੱਤੀਆਂ ਗਈਆਂ ਹਨ। ਪਬਲਿਕ ਏਰੀਏ ਵਿੱਚ ਵੀ ਏ.ਸੀ ਲਗਾਏ ਗਏ ਹਨ। ਇਸ ਦੇ ਨਾਲ ਹੀ ਪਾਣੀ ਦੀ ਸਹੂਲਤ ਅਤੇ ਵੇਟਿੰਗ ਦੀ ਸਹੂਲਤ ਇਥੇ ਮੌਜੂਦ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਈਜੀ ਰਜਿਸਟਰੀ ਦਾ ਸਟਾਫ ਵੀ ਇੱਥੇ ਲਗਾ ਦਿੱਤਾ ਗਿਆ ਹੈ। ਕੰਪਿਊਟਰ ਅਤੇ ਕੈਮਰੇ ਲਗਾ ਕੇ ਸਬ ਤਹਸੀਲ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬ ਤਹਿਸੀਲ ਵਿੱਚ ਅੱਜ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਨੀਰੂ ਕਤਿਆਲ ਗੁਪਤਾ, ਸਪੈਸ਼ਲ ਸਕੱਤਰ ਮਾਲ ਵਿਭਾਗ ਟੀ.ਬੈਨਿਥ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਲੁਧਿਆਣਾ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਅਮਨ ਬੱਗਾ, ਗੌਰਵ ਬੱਗਾ, ਬਲਾਕ ਸੰਮਤੀ ਚੇਅਰਮੈਨ ਸਰਬੀ ਜਰਖੜ, ਦਵਿੰਦਰ ਸਿੰਘ (ਲਾਡੀ) ਸੰਗੋਵਾਲ, ਸੋਨੀ ਗਿੱਲ, ਅਮਰਿੰਦਰ ਬੁਲਾਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ ਅਤੇ ਇਲਾਕਾ ਵਾਸੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


