ਲੁਧਿਆਣਾ, 13 ਜੁਲਾਈ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦਸਤਾਵੇਜ਼ੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਹਰਿਓ ਖੁਰਦ, ਪਿੰਡ ਟੱਪਰੀਆਂ ਅਤੇ ਬਲਾਕ ਰਾਏਕੋਟ ਦੇ ਪਿੰਡ ਅੱਛਰਵਾਲ ਅਤੇ ਪਿੰਡ ਫੇਰੂ ਅਰਾਈਆਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ, ਸਮਾਜਿਕ ਸੰਦੇਸ਼ ਅਤੇ ਉੱਚੀਆਂ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪਿੰਡ ਹਰਿਓ ਖੁਰਦ ਦੀ ਸਰਪੰਚ ਅਮਰੀਕ ਕੌਰ, ਪਿੰਡ ਟੱਪਰੀਆਂ ਦੇ ਸਰਪੰਚ ਗੁਰਬਚਨ ਸਿੰਘ, ਪਿੰਡ ਅੱਛਰਵਾਲ ਦੇ ਸਰਪੰਚ ਚਮਕੌਰ ਸਿੰਘ ਅਤੇ ਪਿੰਡ ਫੇਰੂ ਅਰਾਈਆਂ ਦੀ ਸਰਪੰਚ ਸਿੰਦਰਪਾਲ ਕੌਰ ਨੇ ਪੰਚਾਇਤ ਮੈਂਬਰਾਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਨੌਜਵਾਨਾਂ ਅਤੇ ਮਹਿਲਾਵਾਂ ਸਮੇਤ ਸ਼ਰਧਾਪੂਰਵਕ ਦਸਤਾਵੇਜ਼ੀ ਫਿਲਮ ਦੇਖੀ। ਹਾਜ਼ਰੀਨ ਨੇ ਗੁਰੂ ਜੀ ਦੇ ਜੀਵਨ ਨਾਲ ਜੁੜੀਆਂ ਪ੍ਰੇਰਣਾਦਾਇਕ ਘਟਨਾਵਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਸਰਾਹਿਆ।

ਇਸ ਮੌਕੇ ਸੰਬੋਧਨ ਕਰਦਿਆਂ ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਵਿਸ਼ੇਸ਼ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਬਰਾਬਰੀ, ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ, ਸੱਚ, ਮਿਹਨਤ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਬਰਾਬਰ ਪ੍ਰਸੰਗਿਕ ਹੈ। ਅਜਿਹੇ ਦਸਤਾਵੇਜ਼ੀ ਪ੍ਰੋਗਰਾਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ, ਸਮਾਨਤਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉਪਦੇਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸਮਾਨਤਾ, ਇਨਸਾਫ਼ ਅਤੇ ਮਨੁੱਖਤਾ ਦਾ ਸੰਦੇਸ਼ ਸਮੁੱਚੇ ਸਮਾਜ ਲਈ ਪ੍ਰੇਰਣਾ ਸਰੋਤ ਹੈ ਅਤੇ ਇਸ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਲੋੜ ਹੈ।

ਡੱਬੀ ਲਈ ਪ੍ਰਸਤਾਵਿਤ

ਜ਼ਿਕਰਯੋਗ ਹੈ ਕਿ 14 ਜੁਲਾਈ ਨੂੰ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਖੀਰਨੀਆਂ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਸਿਹਾਲਾ ਵਿਖੇ ਸ਼ਾਮ 7:00 ਅਤੇ ਬਲਾਕ ਰਾਏਕੋਟ ਦੇ ਪਿੰਡ ਕਲਸੀਆਂ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਦੱਦਾਹੂਰ ਵਿਖੇ ਸ਼ਾਮ 7:00 ਵਜੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

Share.

“I’m a Newswriter, “I write about the trending news events happening all over the world.

Leave A Reply