ਲੁਧਿਆਣਾ, 27 ਜਨਵਰੀ:ਜ਼ਿਲ੍ਹਾ ਪੇਂਡੂ ਸਿੱਖਿਆ ਅਕੈਡਮੀ ਸੁਸਾਇਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਰਾਏਕੋਟ ਸ਼੍ਰੀਮਤੀ ਪਾਇਲ ਗੋਇਲ, ਈ.ਓ ਗਲਾਡਾ ਸ਼੍ਰੀ ਅਮਨ ਗੁਪਤਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਜ਼ਿਲ੍ਹਾ ਪੇਂਡੂ ਸਿੱਖਿਆ ਅਕੈਡਮੀ ਸੁਸਾਇਟੀ ਦੇ ਕੰਮਕਾਜ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਕਮਿਊਨਿਟੀ ਸੈਂਟਰ, ਸੈਕਟਰ 32, ਚੰਡੀਗੜ੍ਹ ਰੋਡ ਵਿਖੇ ਜ਼ਿਲ੍ਹਾ ਪੇਂਡੂ ਸਿੱਖਿਆ ਅਕੈਡਮੀ ਸੁਸਾਇਟੀ ਅਧੀਨ ਇੱਕ ਨਵਾਂ ਕੰਪਿਊਟਰ ਸੈਂਟਰ ਖੋਲ੍ਹਣ ਅਤੇ ਦਫਤਰ ਉਪ ਮੰਡਲ ਮੈਜਿਸਟਰੇਟ, ਰਾਏਕੋਟ ਵਿਖੇ ਕੰਪਿਊਟਰ ਸੈਂਟਰ ਨੂੰ ਦੁਬਾਰਾ ਖੋਲ੍ਹਣ ‘ਤੇ ਵਿਚਾਰ-ਵਟਾਂਦਰਾ ਸ਼ਾਮਲ ਸੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਮੀਟਿੰਗ ਵਿੱਚ ਹੋਈ ਚਰਚਾ ਅਨੁਸਾਰ ਕੰਮ ਨੂੰ ਸਮੇਂ ਸਿਰ ਲਾਗੂ ਕਰਨ ਲਈ ਅਤੇ ਲਏ ਗਏ ਫੈਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਾਲਮੇਲ ਵਾਲੇ ਯਤਨਾਂ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


