ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


