ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ ਕਰ ਦਿੱਤੀ ਹੈ।
ਨਿਸ਼ਚਿਤ ਸਜ਼ਾ ਮੁਤਾਬਕ ਇਹ ਸਾਰੇ ਕੱਲ੍ਹ ਮਿਤੀ 3 ਦਸੰਬਰ 2024 ਤੋਂ ਸੰਗਤ ਲਈ ਬਣੇ ਬਾਥਰੂਮਾਂ ਦੀ 12.00 ਤੋਂ 1.00 ਵਜੇ ਤੱਕ ਸਫਾਈ ਕਰਨਗੇ।
ਮੈਨੇਜਰ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਚਿੰਨਤਾ ਕਰਨਗੇ।
ਇਸ ਉਪਰੰਤ ਇਕ ਘੰਟਾ ਲੰਗਰ ਵਿਚ ਭਾਂਡੇ ਮਾਂਜਣਗੇ
ਇਸ ਉਪਰੰਤ ਗੁਰਬਾਣੀ ਕੀਰਤਨ ਸਰਵਰਣ ਕਰਨਗੇ।
ਇਹਨਾਂ ਸਾਰਿਆਂ ਦੇ ਗੱਲ ਵਿਚ ਤਖਤੀ ਪਾਈ ਜਾਵੇਗੀ ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਾਈ ਜਾਂਦੀ ਹੈ, ਪਾਈ ਜਾਵੇਗੀ।
ਇਸ ਤੋਂ ਇਲਾਵਾ ਵ੍ਹੀਲ ਚੇਅਰ ’ਤੇ ਬੈਠੇ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ ਹੱਥ ਵਿਚ ਬਰਛਾ ਫੜ ਕੇ ਤਖਤ ਸਾਹਿਬਾਨ ’ਤੇ ਦੋ-ਦੋ ਦਿਨ ਸਵੇਰੇ 9.00 ਤੋਂ 10.00 ਵਜੇ ਤੱਕ ਬੈਠਣਗੇ।
ਸ੍ਰੀ ਦਰਬਾਰ ਸਾਹਿਬ ਤੇ ਦਰਸ਼ਨੀ ਡਿਓੜੀ ਦੇ ਬਾਹਰ ਇਹ ਸੇਵਾ ਨਿਭਾਈ ਜਾਵੇਗੀ।
ਇਸ ਤੋਂ ਇਲਾਵਾ ਭਾਂਡੇ ਮਾਂਜਣ ਦੀ ਸੇਵਾ ਕੀਤੀ ਜਾਵੇਗੀ। ਕੀਰਤਣ ਸਰਵਣ ਕਰਨਾ ਹੋਵੇਗਾ ਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


