All Posts

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਿੰਧਾਨ ਦੇ ਘਾੜੇ ਉਘੇ ਸੰਵਿਧਾਨ ਕਾਰ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦੇ ਸਥਾਨਕ ਲੱਗੇ ਬੁੱਤ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਅਤਿ ਮੰਦਭਾਗੀ ਤੇ ਅਤਿ ਨਿੰਦਣਯੋਗ ਹੈ ਜਿਹੜੇ ਵੀ ਵਿਅਕਤੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਕਦੇ ਵੀ ਭਾਈਚਾਰਕ ਸਾਂਝ ਦੇ ਪੁਜਾਰੀ ਨਹੀਂ ਹੋ ਸਕਦਾ ਇਹ ਹਲਾਤਾਂ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਾਜਿਸ਼ ਪਿੱਛੇ ਜਿਹੜੀਆਂ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਾਹਿਰ ਕੀਤਾ ਕਿ ਇਹ ਸ਼ਹਿਰ ਦੇ ਹਲਾਤਾਂ ਨੂੰ ਖਰਾਬ ਕਰਨ ਲਈ ਅਡੰਬਰ ਰਚਿਆ ਗਿਆ ਤਾਂ ਜੋ ਫਿਰਕਾਪ੍ਰਸਤੀ ਫੈਲ ਸਕੇ।