ਬਠਿੰਡਾ,6 ਮਾਰਚ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸਤਰੀ ਦਿਵਸ ਅੱਠ ਮਾਰਚ ਨੂੰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ ਇਸ ਤੋਂ ਬਿਨਾਂ ਔਰਤਾਂ ਦੇ ਨਾਲ ਸੰਬੰਧਿਤ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਔਰਤਾਂ ਬਿਲਕੁਲ ਸੁਰੱਖਿਆ ਨਹੀਂ ਹਨ। ਘਰਾਂ ਦੇ ਵਿੱਚ, ਸੜਕਾਂ ਤੇ ਬਾਜ਼ਾਰਾਂ ਦੇ ਵਿੱਚ ਲੁੱਟਾਂ ਖੋਹਾਂ ਹੋ ਰਹੀਆਂ ਹਨ, ਹਾਲਾਤ ਬਿਲਕੁਲ ਵਸੋਂ ਬਾਹਰ ਹੋ ਚੁੱਕੇ ਹਨ। ਉਸ ਨੂੰ ਕੰਟਰੋਲ ਕੀਤਾ ਜਾਵੇ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


