ਜਲੰਧਰ, 25 ਅਪ੍ਰੈਲ : ਪਸ਼ੂ ਪਾਲਣ ਵਿਭਾਗ ਜਲੰਧਰ-2 ਵੱਲੋਂ ਅੱਜ ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਾਮ ਮੂਰਤੀ ਦੀ ਅਗਵਾਈ ਹੇਠ ਵੈਟਰਨਰੀ ਪੋਲੀਕਲੀਨਿਕ ਜਲੰਧਰ ਵਿਖੇ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ।ਇਸ ਮੌਕੇ ਡਾ. ਰਾਮ ਮੂਰਤੀ ਨੇ ਦੱਸਿਆ ਕਿ ਵਿਸ਼ਵ ਵੈਟਰਨਰੀ ਦਿਵਸ ਹਰ ਸਾਲ ਅਪ੍ਰੈਲ ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਵੈਟਰਨਰੀ ਡਾਕਟਰ ਬਣਨ ਲਈ ਲੋੜੀਂਦੀ ਯੋਗਤਾ ’ਤੇ ਵੀ ਚਾਨਣਾ ਪਾਇਆ।ਇਸ ਮੌਕੇ ਵੈਟਰਨਰੀ ਪੋਲੀਕਲੀਨਿਕ ਵੱਲੋਂ ਇਕ ਵਿਸ਼ੇਸ਼ ਐਂਟੀ ਰੈਬੀਜ਼ ਵੈਕਸੀਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਗਿਆ।ਕੈਂਪ ਵਿੱਚ ਵੈਟਰਨਰੀ ਅਫ਼ਸਰ ਡਾ. ਕੁਲਵਿੰਦਰ ਸਿੰਘ, ਡਾ. ਸ਼ਿਵਾਨੀ, ਡਾ. ਅਲਕਾ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਕੁਮਾਰ, ਸੀਨੀਅਰ ਵੈਟਰਨਰੀ ਇੰਸਪੈਕਟਰ ਅਸ਼ੋਕ ਕੁਮਾਰ ਤੋਂ ਇਲਾਵਾ ਵਰੁਣ ਕੁਮਾਰ, ਰਾਹੁਲ ਗਿੱਲ ਅਤੇ ਵੀਨਾ ਵੀ ਮੌਜੂਦ ਸਨ। ਕੈਂਪ ਵਿੱਚ ਪ੍ਰਾਈਵੇਟ ਕੰਪਨੀ ਵੱਲੋਂ ਸਟਾਲ ਲਗਾ ਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


