ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਸ ਚੌਕੀ ਬਖਸ਼ੀਵਾਲਾ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਕਥਿਤ ਪੋਸਟ ਸਾਂਝੀ ਕਰਕੇ ਲਈ ਹੈ। ਇਸ ਗ੍ਰਨੇਡ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਇਥੇ ਗ੍ਰਨੇਡ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਕਥਿਤ ਪੋਸਟ ਵਿਚ ਲਿਖਿਆ ਗਿਆ ਹੈ ਕਿ 18 ਦਸੰਬਰ 2024 ਦੀ ਰਾਤ ਨੂੰ ਥਾਣਾ ਕਲਾਨੌਰ ਦੀ ਚੌਂਕੀ ਬਖਸ਼ੀਵਾਲਾ ਉਤੇ ਹੋਏ ਹੈਂਡ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਵਲੋਂ ਲਈ ਜਾਂਦੀ ਹੈ। ਰਣਜੀਤ ਸਿੰਘ ਜੰਮੂ ਦੀ ਅਗਵਾਈ ਵਿਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਬਾਗੀ ਉਰਫ ਮੰਨੂੰ ਅਗਵਾਨ ਦੀ ਦੇਖਰੇਖ ਇਹ ਐਕਸ਼ਨ ਹੋਇਆ ਹੈ। ਇਥੇ ਇਹ ਦੱਸ ਦਈਏ ਕਿ ਫਿਲਹਾਲ ਇਸ ਕਥਿਤ ਪੋਸਟ ‘ਤੇ ਕਿਸੇ ਪੁਲਸ ਅਧਿਕਾਰੀ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ। ‘ਜਗ ਬਾਣੀ’ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।


