ਚੋਣਾਂ ਵਾਲੇ ਦਿਨ 21 ਦਸੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮਜਲੰਧਰ, 20 ਦਸੰਬਰ: ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਉਕਤ ਮਿਤੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੱਲ੍ਹਣਗੇ ਅਤੇ ਨਾ ਹੀ ਹੋਟਲਾਂ, ਰੈਸਟੋਰੈਂਟਾ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।