ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ ਜਾਵੇਗਾ। ਇਸ ਦੇ ਲਈ SKM ਵੱਲੋਂ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਅੰਦੋਲਨਕਾਰੀਆਂ ਅਤੇ SKM ਦੇ ਆਗੂਆਂ ਸ਼ਾਮਿਲ ਹੋਣਗੇ।
ਇਸ ਤੋਂ ਪਹਿਲਾਂ 21 ਦਸੰਬਰ ਨੂੰ SKM ਦੀ ਮੀਟਿੰਗ ਹੋਈ ਸੀ।21 ਦਸੰਬਰ ਨੂੰ ਸਯੁੰਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨ ਮਜਦੂਰ ਮੋਰਚਾ ਦੇ ਆਗੂਆਂ ਦੀ ਬੈਠਕ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ 6 ਮੈਂਬਰਾਂ ਨੇ ਸਮੂਲੀਅਤ ਕੀਤੀ। ਮੀਟਿੰਗ ਮਗਰੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਸੁਖਾਵੇ ਮਾਹੋਲ ਵਿੱਚ ਹੋਈ ਹੈ ਅਤੇ ਦੋਨਾਂ ਫੋਰਮਾ ਦੀ ਆਪਣੀਆਂ ਮੀਟਿੰਗਾਂ ਕਰਕੇ ਆਖਰੀ ਫੈਸਲਾ ਲਿਆ ਜਾਵੇਗਾ ।
ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਨਵੇ ਖੇਤੀ ਖਰੜੇ ਬਾਰੇ ਅਤੇ ਸੰਭੂ ਤੇ ਖਨੋਰੀ ਬਾਰਡਰਾਂ ਤੇ ਚੱਲ ਰਹੇ ਸੰਘਰਸ ਨੂੰ ਕਿਵੇ ਤੇਜ ਕਰਨਾ ਬਾਰੇ ਖੁੱਲ ਕੇ ਚਰਚਾ ਹੋਈ ਹੈ। ਇਸ ਤੋਂ ਪਹਿਲਾਂ 8 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਐਸਕੇਐਮ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਰਚਾ ਇਸ ਅੰਦੋਲਨ ਵਿੱਚ ਸਿੱਧੇ ਤੌਰ ’ਤੇ ਸ਼ਮੂਲੀਅਤ ਨਹੀਂ ਕਰੇਗਾ।