ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਾ ਪੰਜਾਬ ਬੰਦ ਰਹੇਗਾ।
ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ ਯਾਨੀ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਇਸ ਤੋਂ ਪਹਿਲਾਂ ਲੋਕ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੇ ਵਾਹਨਾਂ ਦੀ ਟੈਂਕੀ ਫੁਲ ਕਰਾ ਲੈਣ ਕਿਉਂਕਿ ਭਲਕੇ ਪੈਟਰੋਲ ਪੰਪ ਬੰਦ ਰਹਿਣਗੇ।


