ਇੱਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰਾ ਪੰਜਾਬ ਬੰਦ ਕੀਤਾ ਹੋਇਆ ਹੈ ਅਤੇ ਪੰਜਾਬ ਭਰ ਦੇ ਵਿੱਚੋਂ ਕਿਸਾਨਾਂ ਨੂੰ ਸਮਰਥਨ ਵੀ ਮਿਲ ਰਿਹਾ ਹੈ। ਦੂਜੇ ਪਾਸੇ ਲਗਾਤਾਰ ਹੀ ਪੰਜਾਬ ਸਰਕਾਰ ਵੱਲੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤ ਦੇਣ ਲਈ ਉਥੋਂ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅੱਜ 5000 ਦੇ ਕਰੀਬ ਪੁਲਿਸ ਮੁਲਾਜ਼ਮ ਖਨੋਰੀ ਬਾਰਡਰ ਤੇ ਤੈਨਾਤ ਕਰ ਦਿੱਤਾ ਗਿਆ ਤੇ ਐਂਬੂਲੈਂਸ ਵੀ ਵੱਡੀ ਗਿਣਤੀ ਵਿੱਚ ਤੈਨਾਤ ਕਰ ਦਿੱਤੀਆਂ ਗਈਆਂ ਹਨ।
ਜਿਸ ਦੇ ਚਲਦੇ ਅੰਮ੍ਰਿਤਸਰ ਗੋਲਡਨ ਗੇਟ ਤੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਐਲਾਨ ਕੀਤਾ ਕਿ ਅਗਰ ਖਨੋਰੀ ਬਾਰਡਰ ਤੋਂ ਕਿਸਾਨਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਗਈ ਜਾਂ ਜਗਜੀਤ ਸਿੰਘ ਡੱਲੇਵਾਲ ਨਾਲ ਕੋਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਵੱਡੀ ਗਿਣਤੀ ਦੇ ਵਿੱਚ ਕਾਫਲਾ ਬੰਨ ਕੇ ਗਨੋਰੀ ਵੱਲ ਨੂੰ ਰਵਾਨਾ ਹੋਣਗੇ ਅਤੇ ਇਸਦੀ ਜਿੰਮੇਵਾਰੀ ਆਪ ਸਰਕਾਰ ਹੋਵੇਗੀ।
ਪੰਜਾਬ ਬੰਦ ਦੌਰਾਨ ਕਿਸਾਨਾਂ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ ਤੇ ਵੀ ਧਰਨਾ ਲਗਾਇਆ ਗਿਆ ਹੈ ਤੇ ਕਿਸੇ ਵੀ ਵਿਅਕਤੀ ਨੂੰ ਸ਼ਹਿਰ ਦੇ ਅੰਦਰ ਆਨ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਸ਼ਹਿਰ ਤੋਂ ਬਾਹਰ ਜਾਣ ਦਿੱਤਾ ਜਾ ਰਿਹਾ ਇਸ ਦੌਰਾਨ ਰੂਸ ਤੋਂ ਆਏ ਸੈਲਾਨੀ ਵੀ ਇਸ ਬੰਦ ਦੇ ਵਿੱਚ ਫਸ ਗਏ ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਰੂਸ ਤੋਂ ਆਏ ਇਸ ਐਲਾਨੀਆਂ ਨੂੰ ਆਟੋ ਦੇ ਵਿੱਚ ਬਿਠਾ ਕੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀ ਸਰਾਂ ਵੱਲ ਰਵਾਨਾ ਕੀਤਾ।