ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ। ਕੜਾਕੇ ਦੀ ਠੰਢ ਵੱਧਣ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।’’ ਠੰਢ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦਿਆਂ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ 7 ਜਨਵਰੀ ਤੱਕ ਸਾਰੇ ਸਕੂਲਾਂ ਵਿਚ ਛੁੱਟੀਆਂ ਵਿਚ ਵਾਧਾ ਕੀਤਾ ਜਾਂਦਾ ਹੈ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।