ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਕੁਝ ਹੋਰ ਨੇਤਾਵਾਂ ਨੇ ਸ਼ੁਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦ ਵਿਚ ‘ਅਖੰਡ ਪਾਠ’ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਸਨ। ਇਸ ਮੌਕੇ ਮਰਹੂਮ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਿੱਥੇ ਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮਨਮੋਹਨ ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।
ਉਨ੍ਹਾਂ ਦਾ ਅੰਤਮ ਸਸਕਾਰ 28 ਦਸੰਬਰ ਨੂੰ ਨਿਗਮਬੋਧ ਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਯਾਦ ਵਿਚ ਸ਼ੁਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘3 ਮੋਤੀ ਲਾਲ ਨਹਿਰੂ ਮਾਰਗ’ ਵਿਖੇ ‘ਅਖੰਡ ਪਾਠ’ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ।ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਸੋਨੀਆ ਗਾਂਧੀ ਤੋਂ ਇਲਾਵਾ ਕਈ ਹੋਰ ਪ੍ਰਵਾਰਕ ਮੈਂਬਰ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਅੰਸਾਰੀ ਅਤੇ ਕਈ ਹੋਰ ਨੇਤਾ ਹਾਜ਼ਰ ਸਨ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕੀਤਾ।


