ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਪਿਛਲੇ ਦਿਨੀਂ ਬੱਸ ਹਾਦਸੇ ਵਿੱਚ ਜੋ 3 ਕਿਸਾਨ ਮਹਿਲਾਵਾਂ ਦੀ ਮੌਤ ਹੋਈ ਹੈ ਅਤੇ ਕਾਫੀ ਯਾਤਰੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਬਰਨਾਲਾ ਪ੍ਰੈਸ ਵਾਰਤਾ ਕਰਕੇ ਬੀਤੇ ਦਿਨ ਇਲਾਜ ਅਤੇ ਨੌਕਰੀਆਂ ਦੀ ਮੰਗ ਕੀਤੀ ਸੀ । ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨੂੰ 10 ਲੱਖ ਰੁਪਏ ਮੁਆਵਾਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਉਗਰਾਹਾਂ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਨੂੰ 2 ਲੱਖ ਰੁਪਏ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਬਰਨਾਲਾ ਦੇ ਡੀਸੀ ਅਤੇ ਬਠਿੰਡਾ ਦੇ ਡੀਸੀ ਦੇ ਦਫ਼ਤਰ ਦੇ ਅੱਗੇ ਧਰਨੇ ਲਗਾਏ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਉਦੋਂ ਤੱਕ ਇਹ ਧਰਨੇ ਚੱਲਣਗੇ।ਉਥੇ ਹੀ ਕਿਸਾਨ ਆਗੂ ਝੰਡਾ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਕੱਲ ਅਸੀਂ ਬਰਨਾਲਾ ਵਿੱਚ ਜ਼ਖ਼ਮੀਆਂ ਦਾ ਹਾਲ ਪੁੱਛਿਆ। ਉਥੇ ਪਤਾ ਲੱਗਿਆ ਕਈ ਜ਼ਖ਼ਮੀਆਂ ਨੂੰ ਧੱਕੇ ਨਾਲ ਛੁੱਟੀ ਦੇ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਹਸਪਤਾਲ ਵਿੱਚ ਜ਼ਖਮੀਆ ਦਾ ਸਹੀ ਇਲਾਜ ਨਹੀ ਚੱਲ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਗੰਭੀਰ ਜ਼ਖ਼ਮੀਆ ਲਈ 5 ਲੱਖ ਰੁਪਏ ਦਿੱਤੇ ਜਾਣ। ਉਥੇ ਹੀ ਘੱਟ ਜ਼ਖ਼ਮੀਆਂ ਨੂੰ 2 ਲੱਖ ਰੁਪਏ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਤੋਂ ਮ੍ੰਗ ਕਰਦੇ ਹਾਂ ਸਾਡੀਆਂ ਮੰਗਾਂ ਮੰਨੀਆਂ ਜਾਣ।
ਉਗਰਾਹਾਂ ਨੇ ਕਿਹਾ ਹੈ ਕਿ ਬੀਤੇ ਦਿਨੀ ਦੋ ਮਹਾ ਪੰਚਾਇਤ ਨਾਲ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਕਿਸਾਨ ਮੁੱਦਿਆ ਉੱਤੇ ਸੰਘਰਸ਼ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਹੈ ਕਿ ਜਥੇਬੰਦੀਆ ਦੇ ਮਤਭੇਦ ਹੁੰਦੇ ਹਨ ਤਾਂ ਹੀ ਸਾਰੇ ਵੱਖ ਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕਿਸਾਨੀ ਮੁੱਦਿਆ ਲਈ ਇੱਕਠੇ ਹੀ ਹਾਂ।