ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਸੋਮਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੀ ਮੰਗ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲਬਾਤ ਕਰਨ ਦਾ ਅਧਿਕਾਰ ਨਹੀਂ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।ਕਿਸਾਨ ਆਗੂਆਂ ਨੇ ਕਿਹਾ ਹੈ ਅਸੀਂ ਪਿੰਡਾਂ ਵਿੱਚ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ 10 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ਼ ਪੁਤਲੇ ਫੂਕੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ 10 ਜਨਵਰੀ ਨੂੰ ਦੁਪਹਿਰ 12 ਵਜੇ ਪੁਤਲੇ ਫੂਕੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਮੰਗਾਂ ਨਾ ਮੰਨੀਆਂ ਉਦੋ ਤੱਕ ਅੰਦੋਲਨ ਜਾਰੀ ਰਹੇਗਾ।