ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ-ਕਮ-ਡਿਪਟੀ ਡਾਇਰੈਕਟਰ (ਵਾਧੂ ਚਾਰਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀ ਗੁਲਬਹਾਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2025 ਨੂੰ 3-6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਈ.ਸੀ.ਸੀ.ਈ. (Early Childhood Care and Education) ਕੇਂਦਰਾਂ ਵਿੱਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ/ਸੰਸਥਾਂਵਾਂ/ਪਲੇਅ-ਵੇ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਨੋਟਿਫਿਕੇਸ਼ਨ ਰਾਹੀਂ ਪੰਜਾਬ ਰਾਜ ਵਿੱਚ ਪ੍ਰਾਈਵੇਟ ਪਲੇ ਸਕੂਲਾਂ ਨੂੰ ਨਿਯਮਤ ਕਰਨ ਲਈ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨਰ (ਐਨ.ਸੀ.ਪੀ.ਸੀ.ਆਰ.) ਦੁਆਰਾ ਬਣਾਏ ਗਏ ਮਾਡਲ ਦਿਸ਼ਾ-ਨਿਰਦੇਸ਼ਾਂ ਨੂੰ ਪੰਜਾਬ ਰਾਜ ਵਿੱਚ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ-ਕਮ-ਡਿਪਟੀ ਡਾਇਰੈਕਟਰ (ਵਾਧੂ ਚਾਰਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀ ਗੁਲਬਹਾਰ ਸਿੰਘ ਤੂਰ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਨਿੱਜੀ ਸੰਸਥਾਂਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ।
ਰਜਿਸਟ੍ਰੇਸ਼ਨ ਕਰਵਾਉਣ ਅਤੇ ਵਧੇਰੇ ਜਾਣਕਾਰੀ ਲਈ ਇਨ੍ਹਾਂ ਸੰਸਥਾਂਵਾਂ ਵੱਲੋਂ ਜਿਲਾ ਪ੍ਰੋਗਰਾਮ ਅਫਸਰ ਲੁਧਿਆਣਾ, ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ ਨੇੜੇ ਗਿੱਲ ਨਹਿਰ, ਗਿੱਲ ਰੋਡ ਲੁਧਿਆਣਾ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਨਾਲ ਤਾਲ-ਮੇਲ ਕੀਤਾ ਜਾ ਸਕਦਾ ਹੈ। ਇਨ੍ਹਾਂ ਪ੍ਰਾਈਵੇਟ ਪਲੇ-ਸਕੂਲਾਂ/ਸੰਸਥਾਂਵਾਂ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਫਾਰਮ ਨੰਬਰ-1 ਭਰਨਾ ਹੋਵੇਗਾ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਜਿਲਾ ਪ੍ਰੋਗਰਾਮ ਅਫਸਰ ਦੇ ਦਫਤਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਹ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਵਿਭਾਗ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਨਿੱਜੀ ਸੰਸਥਾਂਵਾਂ/ਪਲੇ-ਵੇਅ ਸਕੂਲਾਂ ਦੀ ਵਿਜਟ ਕੀਤੀ ਜਾਵੇਗੀ ਅਤੇ ਜੋ ਸੰਸਥਾਂਵਾਂ ਈ.ਸੀ.ਸੀ.ਈ. ਪੋਲਿਸੀ ਦੇ ਮਾਪਦੰਡ ਨਹੀਂ ਪੂਰਾ ਕਰਨਗੀਆਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।