ਖਨੌਰੀ : ਕਿਸਾਨ ਆਗੂ ਕਾਕਾ ਕੋਟੜਾ ਦਾ ਕਹਿਣਾ ਹੈ ਕਿ ਇਥੇ ਐਸਕੇਐਮ ਦੀ 6 ਮੈਂਬਰੀ ਕਮੇਟੀ ਆਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਦੀ ਅਗਵਾਈ ਕੀਤੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਸੀਂ ਐਸਕੇਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ। ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਕਤਾ ਮਤਾ ਪੇਸ਼ ਕੀਤਾ ਹੈ।
ਉਗਰਾਹਾਂ ਨੇ ਕਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਜਿਆਦਾ ਠੀਕ ਨਹੀ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਮਿਲੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਸਾਰੇ ਇੱਕਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਦੂਜੇ ਹੋਰ ਕਿਸੇ ਫੋਰਮ ਦਾ ਆਗੂ ਦਾਖਲ ਨਾ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ।
ਕਾਕਾ ਕੋਟੜਾ ਨੇ ਕਿਹਾ ਹੈ ਕਿ ਸਾਰੇ ਆਗੂ ਇਕੱਠੇ ਹਾਂ ਅਤੇ ਮੋਰਚਾ ਜਿੱਤਣ ਲਈ ਲੜਾਂਗੇ। ਰਾਜੇਵਾਲ ਨੇ ਕਿਹਾ ਹੈ ਕਿ ਸਰਕਾਰ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਮੰਗਾਂ ਨੂੰ ਲੈ ਕੇ ਅਸੀ ਸਾਰੇ ਇਕ ਹਾਂ ਸਾਡੇ ਵਿੱਚ ਕੋਈ ਮਤਭੇਦ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ ਨੂੰ ਮੋਰਚੇ ਲਈ ਨਵੀਂ ਰਣਨੀਤੀ ਘੜਾਂਗੇ।