ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਪ੍ਰਵਾਨ ਕਰ ਲਿੱਤਾ ਗਿਆ ਹੈ। ਜਿਸ ਤੋਂ ਬਾਅਦ ਬਿਆਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਾਹਮਣੇ ਆਇਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਵੀ ਪ੍ਰਵਾਨਗੀ ਨੂੰ ਦੇਖਦੇ ਹੋਏ ਇਹ ਸਹੀ ਕਦਮ ਹੈ । ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਵੀ ਉਹਨਾਂ ਵੱਲੋਂ ਨਿਰਧਾਰਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਸਟੈਂਡ ਕਰਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਅੱਜ ਗਿਆਨੀ ਰਘਬੀਰ ਸਿੰਘ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਇਸਤੀਫੇ ਨੂੰ ਲੈ ਕੇ ਉਹਨਾਂ ਕੋਲ ਸੂਚਨਾਵਾਂ ਪ੍ਰਾਪਤ ਉਹ ਚੁੱਕੀਆਂ ਹਨ। ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਟੀਮ ਅੱਜ ਵੀ ਉਸੇ ਜਗ੍ਹਾ ਤੇ ਹੀ ਸਟੈਂਡ ਕਰਦੀ ਹੈ ਜਿਸ ਜਗ੍ਹਾ ਤੇ ਉਹਨਾਂ ਵੱਲੋਂ ਕਿਹਾ ਗਿਆ ਸੀ ਅਤੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਦਾ ਖੁਦ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੇ ਬੋਲਿਆ ਕੀ ਜੋ ਉਹਨਾਂ ਵੱਲੋਂ ਬੀਤੇ ਸਮੇਂ ਕਿੰਤੂ ਪ੍ਰੰਤੂ ਸ਼ਬਦ ਵਰਤਿਆ ਗਿਆ ਸੀ ਉਹ ਅੱਜ ਵੀ ਕਿਤੇ ਨਾ ਕਿਤੇ ਸਟੈਂਡ ਕਰਦਾ ਹੈ ਕਿਉਂਕਿ ਕਈ ਜਗ੍ਹਾ ਤੇ ਉਹਨਾਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ ਅੱਜ ਤੱਕ ਉਹ ਪੂਰੇ ਨਹੀਂ ਹੋ ਪਾਏ ਉਥੇ ਹੀ ਉਹਨਾਂ ਨੇ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਤੋਂ ਭਰਤੀ ਦੀ ਪ੍ਰਤਿਕਿਰਿਆ ਨੂੰ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਜਲਦ ਨਵਾਂ ਪ੍ਰਧਾਨ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਜਰੂਰ ਮਿਲੇਗਾ