ਭਾਈ ਮਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੁਖਬੀਰ ਬਾਦਲ ਤੇ ਅਕਾਲੀ ਦਲ ਸਬੰਧੀ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਭਰਮ ਨਾ ਪਾਲੋ ਕਿ ਸੁਖ਼ਬੀਰ ਬਾਦਲ ਦੇ ਸਿਰ ਅਕਾਲੀ ਦਲ ਦੀ ਪ੍ਰਧਾਨਗੀ ਦਾ ਤਾਜ ਸਜੇਗਾ। ਜਿਨ੍ਹਾਂ ਵੱਡੇ-ਵੱਡੇ ਗੁਨਾਹ ਕੀਤੇ ਉਨ੍ਹਾਂ ਨੂੰ ਪੰਥ ਹੁਣ ਨਹੀਂ ਅਪਣਾਏਗਾ।
ਭਾਈ ਮਨਜੀਤ ਸਿੰਘ ਨੇ ਦਸਿਆ ਕਿ ਹੁਣ ਪਹਿਲਾ ਵਾਲਾ ਸਮਾਂ ਨਹੀਂ ਹੈ ਕਿ ਲੋਕਾਂ ਨੂੰ ਝੂਠ ਬੋਲ ਕੇ ਫਸਾਇਆ ਜਾ ਸਕਦਾ ਹੈ। ਹੁਣ ਸੋਸ਼ਲ ਮੀਡੀਆ ਦਾ ਦੌਰ ਹੈ। ਜਿਸ ਕਾਰਨ ਹੁਣ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਮਜ਼ਬੂਤੀ ਨਾਲ ਵਾਪਸ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਕੁੱਝ ਵੱਡੇ ਬਦਲਾਅ ਕਰਨੇ ਪੈਣਗੇ। ਕੁਰਬਾਨੀ, ਜੇਲ, ਸ਼ਹੀਦ, ਪੰਥ ਦੇ ਪ੍ਰਣਾਏ ਲੋਕਾਂ ਦੇ ਸਮੂਹ ਨਾਲ ਹੀ ਅਕਾਲੀ ਦਲ ਤਰੱਕੀ ਕਰ ਸਕਦਾ ਹੈ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਅਸੀਂ ਬਾਗ਼ੀ ਨਹੀਂ ਸ੍ਰੀ ਅਕਾਲ ਤਖ਼ਤ ਦਾ ਹੁਕਮ ਮੰਨਣ ਵਾਲੇ ਹਾਂ।ਅੰਤ ’ਚ ਉਨ੍ਹਾਂ ਕਿਹਾ ਕਿ ਖੋਹੇ ਗਏ ‘ਫ਼ਖ਼ਰ-ਏ-ਕੌਮ’ ਨੂੰ ਵਾਪਸ ਕਰਨ ਲਈ ਮੰਗ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ।ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਏ ਫ਼ੈਸਲੇ ਅਨੁਸਾਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਹੋਣੀ ਚਾਹੀਦੀ ਹੈ।ਮੈਂਬਰਾਂ ਨੇ ਜਥੇਦਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਹੀ ਕਰੇ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਸਿੱਖ ਕੌਮ ਅਤੇ ਅਕਾਲ ਤਖ਼ਤ ਸਾਹਿਬ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਭਾਈ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਿਸੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਦੀ ਪ੍ਰਵਾਨਗੀ ਨਹੀਂ ਦਿਤੀ ਗਈ, ਇਹ ਭਰਤੀ ਸਿਰਫ਼ ਸੱਤ ਮੈਂਬਰੀ ਕਮੇਟੀ ਹੀ ਕਰੇਗੀ। ਮੈਂਬਰਾਂ ਨੇ ਕਿਹਾ ਕਿ ਜਲਦ ਹੀ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕਰਾਂਗੇ।


