‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਭਰਤੀ ਵਿਚੋਂ ਹੀ ਜ਼ਿਲ੍ਹਾ ਪ੍ਰਧਾਨ ਲਗਾਏ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਸਿਰਜਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਬਚਾਉਣ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਬੇੜਾਗਰਕ ਨੇ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ 2 ਦਸੰਬਰ ਵਾਲੇ ਹੁਕਮਨਾਮੇ ਨੂੰ ਵੀ ਨਹੀਂ ਮੰਨ ਰਹੇ।