ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਜਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਸਕੂਲਾਂ ਵਿੱਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਬਟਾਲਾ ਦੇ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੱਲ 7 ਅਪ੍ਰੈਲ ਨੂੰ ਤਿੰਨ ਸਕੂਲਾਂ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬੀ ਨੰਗਲ ਅਤੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ 07 ਅਪ੍ਰੈਲ ਤੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਵੇਰੇ ਕਰੀਬ 9.30 ਤੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ, ਦਕੋਹਾ, ਪੱਡੇ ਅਤੇ ਸਰਕਾਰੀ ਮਿਡਲ ਸਕੂਲ ਦੜੇਵਾਲੀ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਤੇ ਵੀਲਾ ਬੱਜੂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। ਇਸੇ ਤਰ੍ਹਾਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੋਗਾ ਅਤੇ ਕਾਦੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਾਗੋਵਾਲ ਬਾਂਗਰ, ਭਿਖਾਰੀ ਹਾਰਨੀ ਅਤੇ ਲਖਨਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੈਨੈਕੋਟ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।


