ਸ੍ਰੀ ਮੁਕਤਸਰ ਸਾਹਿਬ, 30 ਮਈ 2025 : ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ, ਬਠਿੰਡਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਪੁਲਿਸ ਅਤੇ ਸਿਹਤ ਵਿਭਾਗ ਅਧਿਕਾਰੀ ਹਾਜ਼ਰ ਸਨ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ