ਅਮਰਗੜ੍ਹ/ਮਾਲੇਰਕੋਟਲਾ, 02 ਜੂਨ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਅੰਦਰ ਸਫਲਤਾਪੂਰਕ ਲਾਗੂ ਕੀਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪਿੰਡ ਜਾਗੋਵਾਲ, ਦੂਲੋਵਾਲ, ਲਾਡੇਵਾਲ, ਧੀਰੋ ਮਾਜਰਾ, ਜੱਬੋ ਮਾਜਰਾ ਅਤੇ ਰੁੜਕੀ ਖੁਰਦ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਹਨਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀ ਨੂੰ ਸਰਕਾਰੀ ਨਸ਼ਾ ਛੁਡਾਓ ਕੇਂਦਰ ਵਿੱਚ ਭਰਤੀ ਕੀਤਾ ਜਾਵੇ ਤਾਂ ਜੋ ਉਸਦਾ ਨਸ਼ਾ ਛੁਡਵਾ ਕੇ ਉਸਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜਾ ਕੀਤਾ ਜਾ ਸਕੇ I ਡੀ.ਐਸ.ਪੀ ਦਵਿੰਦਰ ਸਿੰਘ ਸੰਧੂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਹੋਰਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਟਸਐਪ ਨੰਬਰ 97791-00200 ‘ਤੇ ਬਿਨਾ ਕਿਸੇ ਡਰ ਤੋਂ ਨਸ਼ਾ ਤਸਕਰਾਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਕਿਉਂਕਿ ਨਸ਼ਾ ਤਸਕਰਾਂ ਦੀ ਸੂਹ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰਨ ਤੌਰ ਤੇ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਵਿਧਾਇਕ ਅਮਰਗੜ੍ਹ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਕੋਆਰਡੀਨੇਟਰ ਜਗਦੀਪ ਸਿੰਘ ਜੱਗਾ, ਹਲਕਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਬਿਟੂ ਬਨਭੋਰਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ, ਬੀ.ਡੀ.ਪੀ.ਓ ਬਬਲਜੀਤ ਕੌਰ, ਵਿਧਾਇਕ ਦੇ ਪੀ.ਏ ਰਾਜੀਵ ਕੁਮਾਰ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ