ਚੰਡੀਗੜ੍ਹ, 8 ਜੂਨ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ