ਜਲੰਧਰ, 9 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 14 ਜੂਨ ਨੂੰ ਸਤਿਗੁਰੂ ਗਿਆਨ ਗਿਰੀ ਮਹਾਰਾਜ ਜੀ ਦੇ ਸਮਾਗਮ ਦੇ ਸਬੰਧ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਸਥਾਨਕ ਸਰਕਟ ਹਾਊਸ ਵਿਖੇ ਕੈਬਨਿਟ ਮੰਤਰੀ ਵਲੋਂ ਕੀਤੀ ਮੀਟਿੰਗ ਵਿੱਚ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਸਾਬਕਾ ਚੇਅਰਮੈਨ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਸਤਿਗੁਰੂ ਗਿਆਨ ਗਿਰੀ ਮਹਾਰਾਜ ਮੁੱਖ ਮੰਦਿਰ ਭਾਰਗਵ ਨਗਰ ਦੇ ਪ੍ਰਧਾਨ ਸੁਖਜੀਤ ਸਿੰਘ ਸਮੇਤ ਅਹੁਦੇਦਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ।
ਮੀਟਿੰਗ ਦੌਰਾਨ ਸ਼੍ਰੀ ਭਗਤ ਨੇ ਸ਼ੋਭਾ ਯਾਤਰਾ ਦੌਰਾਨ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ।
ਕੈਬਨਿਟ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਇੰਤਜ਼ਾਮ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਸ਼ੋਭਾ ਯਾਤਰਾ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਰਸ਼ ਪੁਲਿਸ ਕਰਮੀਆਂ ਤੋਂ ਇਲਾਵਾ ਮਹਿਲਾ ਪੁਲਿਸ ਕਰਮੀ ਵੀ ਤਾਇਨਾਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਦਿਨ ਸ਼ਹਿਰ ਵਿੱਚ ਆਵਾਜਾਈ ਨੂੰ ਸਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ ਤਾਂ ਜੋ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਕੈਬਨਿਟ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫਾਈ, ਪੀਣ ਵਾਲੇ ਪਾਣੀ, ਪਾਰਕਿੰਗ, ਮੈਡੀਕਲ ਟੀਮਾਂ, ਐਂਬੂਲੈਂਸ ਤੇ ਦਵਾਈਆਂ ਸਮੇਤ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਸ੍ਰੀ ਭਗਤ ਨੇ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਈ ਜਾਵੇ। ਉਨ੍ਹਾ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰ ਵੀ ਮੌਜੂਦ ਸਨ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ