ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਉਣ ਦੀ ਆਗਿਆ ਦੇਣ ਲਈ ਵੀਰਵਾਰ (19 ਜੂਨ) ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਨ ਵਾਲੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਹਰੇਕ ਵਿਅਕਤੀ ਨੂੰ ਪੇਡ ਛੁੱਟੀ ਦਿੱਤੀ ਜਾਵੇਗੀ। ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨੇ ਅਤੇ ਸਜ਼ਾ ਦਿੱਤੀ ਜਾਵੇਗੀ।