ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਫਸਲਾਂ ਲਈ ਨਹਿਰੀ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਫਸਲਾਂ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਨਹਿਰੀ ਪਾਣੀ ਵਿੱਚ ਮਿਨਰਲਸ ਹੋਣ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਫਸਲਾਂ ਦੀ ਕੁਆਲਟੀ ਵੀ ਵਧੇਗੀ।ਮੁੱਖ ਮੰਤਰੀ ਨੇ ਕਿਹਾ, “ਮੁੜ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤਣ ਲੱਗੀਆਂ ਹਨ। ਸਾਡੇ ਕਿਸਾਨ ਭਰਾਵਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਮਿਲ ਰਿਹਾ ਹੈ। ਅਸੀਂ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ਤੋਂ ਕੱਢ ਕੇ ਲਾਹੇਵੰਦ ਧੰਦੇ ਵਿੱਚ ਤਬਦੀਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ।”
Trending
- ਪਿੰਡ ਰੂੜੀਵਾਲਾ ਦੇ ਬੇਸਹਾਰਾ ਬਜ਼ੁਰਗ ਜੋੜੇ ਅਤੇ ਨਿੱਕੇ ਪੋਤੇ-ਪੋਤੀਆਂ ਨੂੰ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ
- ਜਾਣੋ ਕੀ ਹੈ Artificial Rain, ਕਿਵੇਂ ਹੁੰਦੀ ਹੈ Cloud Seeding ਅਤੇ ਇਹ Pollution ਘਟਾਉਣ ‘ਚ ਕਿੰਨੀ ਕਾਰਗਰ?
- ਲੁਧਿਆਣਾ ਵਿੱਚ ਝੋਨੇ ਦੀ ਖਰੀਦ ਵਿੱਚ ਪਨਗਰੇਨ ਮੋਹਰੀ
- ਡੀ.ਸੀ ਅਤੇ ਐਸ.ਐਸ.ਪੀ ਵਿਜੀਲੈਂਸ ਨੇ ਨੌਜਵਾਨਾਂ ਨੂੰ ਪਾਰਦਰਸ਼ੀ ਸਮਾਜ ਲਈ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ
- ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਸ਼ਕਤ ਬਣਾਉਣ ਲਈ ਪ੍ਰੋਜੈਕਟ ਉਮੀਦ ਅਧੀਨ ਕੈਫੇ ਐਸ.ਪੀ.ਆਈ.ਸੀ.ਈ ਦਾ ਉਦਘਾਟਨ ਕੀਤਾ
- ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ
- ਸੂਬਾ ਸਰਕਾਰ ਪੱਛੜੇ ਵਰਗਾਂ ਦੀ ਭਲਾਈ ਤੇ ਬਿਹਤਰੀ ਲਈ ਵਚਨਬੱਧ : ਮਲਕੀਤ ਥਿੰਦ
- ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ


