ਜਲੰਧਰ, 9 ਜੁਲਾਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਮਾਸਟਰ ਆਫ਼ ਸਾਇੰਸ ਇਨ ਆਈ.ਟੀ.(ਐਲ.ਈ.) ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ ਸਾਇੰਸ ਇੰਨ ਆਈ.ਟੀ. (ਐਲ.ਈ.) ਦੇ ਚੌਥੇ ਸਮੈਸਟਰ ਵਿੱਚ ਅਮਨਦੀਪ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਭਵਨੀਤ ਕੌਰ ਅਤੇ ਰਾਹੁਲ ਸਿੰਘ ਕੋਹਲ ਨੇ 7.67 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਸਪਨਾ ਨੇ 7.33 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸੰਸਥਾ ਦੇ ਪ੍ਰਿੰਸੀਪਲ ਨੇ ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੰਟ ਵਿਕਾਸ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Trending
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ


