ਲੁਧਿਆਣਾ, 10 ਜੁਲਾਈ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਗਰ ਨਿਗਮ ਦੇ ਦਫਤਰ ਜੋਨ-ਸੀ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਲੁੜੀਂਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ ਅਤੇ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਗਿਆ। ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਦੀ ਉਪਲੱਬਧਤਾ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਉਪਲਬਧ ਕਰਵਾਈਆਂ ਜਾਣ।
ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਹਿੱਤ ਉਹ ਨਿੱਜੀ ਤੌਰ ‘ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ।
ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਜਗਦੇਵ ਧੁੰਨਾ, ਹਰਵਿੰਦਰ ਕੌਰ, ਬਲਬੀਰ ਭੋਲਾ, ਜੱਗਾ ਤੇ ਹੋਰ ‘ਆਪ’ ਆਗੂ ਵੀ ਮੌਜੂਦ ਸਨ।