ਜਲੰਧਰ, 17 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਸਥਾਨਕ ਐਸ.ਓ.ਈ. ਸਕੂਲ ਭਾਰਗੋ ਕੈਂਪ ਵਿਖੇ ‘ਬੇਸਿਕ ਲਾਈਫ਼ ਸੇਵਿੰਗ ਟ੍ਰੇਨਿੰਗ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਗਈ।
ਇਸ ਬੇਸਿਕ ਲਾਈਫ਼ ਸੇਵਿੰਗ ਟ੍ਰੇਨਿੰਗ ਵਿੱਚ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਵਿਸਥਾਰ ਨਾਲ ਸਿਖ਼ਲਾਈ ਪ੍ਰਦਾਨ ਕੀਤੀ ਗਈ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਸਿਖ਼ਲਾਈ ਬੜੇ ਗਹੁ ਨਾਲ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਕਿਸੇ ਵੀ ਅਣਸੁਖਾਵੀਂ ਘਟਨਾ, ਮਹਾਮਾਰੀ, ਕੁਦਰਤੀ ਆਫ਼ਤ ਆਦਿ ਵਿਚ ਜ਼ਖਮੀ ਹੋਏ ਵਿਅਕਤੀਆਂ ਦੀ ਲੋੜ ਪੈਣ ’ਤੇ ਮਦਦ ਕਰ ਸਕਣ।
ਇਸ ਤੋਂ ਪਹਿਲਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਜਲੰਧਰ ਡਾ. ਸੁਰਜੀਤ ਲਾਲ ਨੇ ਮੁੱਖ ਮਹਿਮਾਨ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਇਹ ਬੇਸਿਕ ਲਾਈਫ਼ ਸੇਵਿੰਗ ਟ੍ਰੇਨਿੰਗ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਵਿਦਿਆਰਥੀਆਂ ਦੀਆਂ ਸੇਵਾਵਾਂ ਵਰਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਵਿੱਦਿਅਕ ਅਦਾਰਿਆਂ ਦੀ ਸਰਗਰਮ ਸ਼ਮੂਲੀਅਤ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀਆਂ ਸਮਾਜ ਭਲਾਈ ਸਬੰਧੀ ਗਤੀਵਿਧੀਆਂ ਨੂੰ ਹੋਰ ਵਧਾਇਆ ਜਾਵੇਗਾ।
ਟ੍ਰੇਨਿੰਗ ਉਪਰੰਤ ਵਿਦਿਆਰਥੀਆਂ ਵੱਲੋਂ ਮੁੱਢਲੀ ਸਹਾਇਤਾ ਸਬੰਧੀ ਰੈੱਲੀ ਵੀ ਕੱਢੀ ਗਈ, ਜਿਸ ਵਿਚ 350 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵੱਲੋਂ ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ । ਸਟੇਜ ਸੰਚਾਲਨ ਲੈਕਚਰਾਰ ਸਮੀਰਾ ਵੱਲੋਂ ਕੀਤਾ ਗਿਆ ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਮੈਂਬਰ ਰਾਕੇਸ਼ ਕੁਮਾਰ, ਲੇਖਾਕਾਰ ਨੇਕ ਰਾਮ, ਸੁਨੀਲ ਕੁਮਾਰ, ਸਕੂਲ ਦੇ ਸਮੂਹ ਅਧਿਆਪਕ ਅਤੇ ਹੋਰ ਸਟਾਫ਼ ਮੌਜੂਦ ਸੀ।
Trending
- ਡੀ.ਸੀ ਨੇ ਸਸਰਾਲੀ ਕਲੋਨੀ ਵਿੱਚ ਸਟੱਡ-ਲੇਇੰਗ ਅਤੇ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਦੇ ਕੰਮਾਂ ਦਾ ਨਿਰੀਖਣ ਕੀਤਾ
- ਖੰਨਾ ‘ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕ ਮਿਲਣੀ ਦੌਰਾਨ ਸੀਵਰੇਜ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਨ ਦਿੱਤੇ ਨਿਰਦੇਸ਼
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ