ਲੁਧਿਆਣਾ, 18 ਜੁਲਾਈ (000) – ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਸਾਇਆ ਖੁਰਦ, ਸਾਇਆ ਕਲਾਂ, ਗੋਪਾਲਪੁਰ, ਰੰਗੀਆਂ ਅਤੇ ਡੇਹਲੋਂ ‘ਚ ਲੋਕ ਮਿਲਣੀਆਂ ਕੀਤੀਆਂ ਗਈਆਂ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਨਸ਼ਿਆਂ ਆਮ ਲੋਕਾਂ ਦਾ ਨਸ਼ਿਆਂ ਦੇ ਖਾਤਮੇ ਵਿਰੁੱਧ ਲਾਮਬੰਦ ਹੋਣਾ ਸਮੇਂ ਦੀ ਲੋੜ ਹੈ ਅਤੇ ਬਿਨ੍ਹਾਂ ਇਕਜੁੱਟ ਹੋਏ ਇਸ ਕੋਹੜ ਦਾ ਖਾਤਮਾ ਕਰਨਾ ਸੰਭਵ ਨਹੀਂ ਹੈ।
ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ “ਨਸ਼ਾ ਮੁਕਤੀ ਯਾਤਰਾ” ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ ‘ਤੇ ਨਸ਼ਿਆਂ ਦਾ ਖਾਤਮਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਲੇ ਫੈਸਲਿਆਂ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਹੈ।ਵਿਧਾਇਕ ਸੰਗੋਵਾਲ ਵੱਲੋਂ ਉਪਰੋਕਤ ਪਿੰਡਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ।