ਮਲੌਦ (ਸ਼ਿਵਰੰਜਨ ਧੀਰ)- ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਇਕ ਗਿਆਸਪੁਰਾ ਨੇ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਮੁੱਖ ਮੰਤਰੀ ਨੂੰ ਮਿਲ ਕੇ ਹਲਕਾ ਪਾਇਲ ਅੰਦਰ ਆਉਣ ਵਾਲੇ ਸਮੇਂ ਵਿਚ ਮਨਜ਼ੂਰ ਹੋਈਆਂ ਸੜਕਾਂ ਦਾ ਜੋ ਜਾਲ ਵਿਛਾਇਆ ਜਾ ਰਿਹਾ ਤੇ ਪਿੰਡਾਂ ਅੰਦਰ ਜੋ ਨਵੀਂ ਤਕਨੀਕ ਦੇ ਖੇਡ ਮੈਦਾਨ ਤਿਆਰ ਹੋਣਗੇ, ਸਬੰਧੀ ਮਿਲ ਕੇ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਦੀਆਂ ਹੋਰ ਸਮੱਸਿਆਵਾਂ ਸਬੰਧੀ ਜਾਣੂ ਕਰਵਾ ਕੇ ਭਵਿੱਖ ਵਿਚ ਅਧੂਰੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਤਾਂ ਮੁੱਖ ਮੰਤਰੀ ਵਲੋਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਗਿਆ ਕਿ ਹਲਕਾ ਪਾਇਲ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕ ਉਮੀਦਾਂ ਉੱਪਰ ਖਰੇ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸਿਆਸੀ ਸਕੱਤਰ ਮਨਜੀਤ ਸਿੰਘ ਡੀ.ਸੀ., ਬਲਾਕ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਅਮਰਦੀਪ ਸਿੰਘ ਕੂਹਲੀ ਖੁਰਦ ਵੀ ਮੌਜੂਦ ਸਨ।