ਜਲੰਧਰ, 26 ਜੁਲਾਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 5 ਮਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਕਮਿਸ਼ਨਰੇਟ ਜਲੰਧਰ ਅਧੀਨ ਵੱਖ-ਵੱਖ ਥਾਣਿਆਂ ਵਿੱਚ ਕੁੱਲ ਪੰਜ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਕੁੱਝ ਆਦਤਨ ਅਪਰਾਧੀ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮ ਕੋਲੋਂ 90 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਉਪਰਾਲੇ ਤਹਿਤ ਨਸ਼ੇ ਦੇ ਆਦੀ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 11 ਨੂੰ ਓਟ (OOAT) ਕੇਂਦਰਾਂ ਵਿੱਚ ਅਤੇ 1 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64 ਏ ਅਧੀਨ ਅਤੇ 2 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰੈਫ਼ਰ ਕੀਤਾ ਗਿਆ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
Trending
- ਭ੍ਹਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਨੂੰ ਸਹਿਯੋਗ ਦਿੱਤਾ ਜਾਵੇ : ਹਰਪ੍ਰੀਤ ਸਿੰਘ ਮੰਡੇਰ
- ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਾਨਦਾਰ ਸ਼ੁਰੂਆਤ
- ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼
- *ਸੀ-ਪਾਈਟ ਕੈਪ ‘ਚ ਖੇਤਰੀ ਫੌਜ ਭਰਤੀ ਲਈ ਫਿਜੀਕਲ ਤਿਆਰੀ ਸ਼ੁਰੂ*
- ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ ਰਸਮੀ ਉਦਘਾਟਨ*
- ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
- ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ
- ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ-


