ਜਲੰਧਰ, 29 ਜੁਲਾਈ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਪ੍ਰਦਾਨ ਕਰਨ ਦੇ ਮੰਤਵ ਨਾਲ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਮਹੀਨਾ ਅਗਸਤ ਤੋਂ ਅਕਤੂਬਰ, 2025 ਦੌਰਾਨ ਅੰਬੇਡਕਰ ਭਵਨ, ਜਲੰਧਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਕਲਾਸਾਂ ਵਿੱਚ 10+2/ ਗ੍ਰੈਜੂਏਟ ਵਿੱਦਿਅਕ ਯੋਗਤਾ ਰੱਖਣ ਵਾਲੀਆਂ ਲੜਕੀਆਂ ਨੂੰ ਕੇਂਦਰ/ ਪੰਜਾਬ ਰਾਜ ਦੀਆਂ ਸਰਕਾਰੀ ਨੌਕਰੀਆਂ ਲਈ ਹੋਣ ਵਾਲੇ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਦੱਸਿਆ ਇਸ ਕੋਚਿੰਗ ਤਹਿਤ ਇੱਕ ਬੈਚ ਲੜਕਿਆਂ ਲਈ ਵੀ ਚਲਾਇਆ ਜਾਵੇਗਾ, ਜਿਸ ਦੇ ਲਈ ਲੜਕਿਆਂ ਪਾਸੋਂ ਬਹੁਤ ਘੱਟ ਫੀਸ ਲਈ ਜਾਵੇਗੀ। ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਦਾਖ਼ਲੇ ਲਈ ਚਾਹਵਾਨ ਬਿਨੈਕਾਰ ਗੂਗਲ ਲਿੰਕ https://forms.gle/cytqHq3FfgDjtMbRA ’ਤੇ ਅਪਲਾਈ ਕਰ ਸਕਦੇ ਹਨ। ਨੀਲਮ ਮਹੇ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਕੋਚਿੰਗ ਕਲਾਸਾਂ ਲਈ ਵੱਧ-ਚੜ੍ਹ ਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਢੁੱਕਵੀਂ ਤਿਆਰੀ ਕਰਦੇ ਹੋਏ ਆਪਣੀ ਮਨਪਸੰਦ ਨੌਕਰੀ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰ. 313, ਤੀਸਰੀ ਮੰਜ਼ਿਲ, ਜ਼ਿਲ੍ਹਾ ਪਬੰਧਕੀ ਕੰਪਲੈਕਸ, ਲਾਡੋਵਾਲੀ ਰੋਡ ਵਿਖੇ ਪਹੁੰਚ ਕਰ ਸਕਦੇ ਹਨ ਜਾਂ ਹੈਲਪਲਾਈਨ ਨੰ. 90569-20100 ’ਤੇ ਵੀ ਸੰਪਰਕ ਕਰ ਸਕਦੇ ਹਨ।
Trending
- ਵਿਧਾਇਕ ਛੀਨਾ ਨੇ ਵਾਰਡ ਨੰਬਰ 43 ‘ਚ ਸੜਕ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ
- ਐਸ.ਡੀ.ਐਮ ਖੰਨਾ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
- ਪਿੰਡ ਰੂੜੀਵਾਲਾ ਦੇ ਬੇਸਹਾਰਾ ਬਜ਼ੁਰਗ ਜੋੜੇ ਅਤੇ ਨਿੱਕੇ ਪੋਤੇ-ਪੋਤੀਆਂ ਨੂੰ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ
- ਜਾਣੋ ਕੀ ਹੈ Artificial Rain, ਕਿਵੇਂ ਹੁੰਦੀ ਹੈ Cloud Seeding ਅਤੇ ਇਹ Pollution ਘਟਾਉਣ ‘ਚ ਕਿੰਨੀ ਕਾਰਗਰ?
- ਲੁਧਿਆਣਾ ਵਿੱਚ ਝੋਨੇ ਦੀ ਖਰੀਦ ਵਿੱਚ ਪਨਗਰੇਨ ਮੋਹਰੀ
- ਡੀ.ਸੀ ਅਤੇ ਐਸ.ਐਸ.ਪੀ ਵਿਜੀਲੈਂਸ ਨੇ ਨੌਜਵਾਨਾਂ ਨੂੰ ਪਾਰਦਰਸ਼ੀ ਸਮਾਜ ਲਈ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ
- ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਸ਼ਕਤ ਬਣਾਉਣ ਲਈ ਪ੍ਰੋਜੈਕਟ ਉਮੀਦ ਅਧੀਨ ਕੈਫੇ ਐਸ.ਪੀ.ਆਈ.ਸੀ.ਈ ਦਾ ਉਦਘਾਟਨ ਕੀਤਾ
- ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ


