ਚੰਡੀਗੜ੍ਹ, 29 ਜੁਲਾਈ 2025 – ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ।ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20 ਵਿਸ਼ੇਸ਼ ਛਾਪਿਆਂ/ਚੈਕਿੰਗਾਂ ਰਾਹੀਂ 5 ਹੋਰ ਬੱਚਿਆਂ ਨੂੰ ਰਾਹਤ ਦਿੱਤੀ ਗਈ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਸੜਕ ਤੋਂ ਚੁੱਕ ਕੇ ਸਕੂਲ ਜਾਂ ਬਾਲ ਘਰ ਤੱਕ ਲੈ ਜਾਣਾ “ਜੀਵਨਜੋਤ” ਦਾ ਮੁੱਖ ਉਦੇਸ਼ ਹੈ।ਡਾ. ਕੌਰ ਨੇ ਦੱਸਿਆ ਕਿ ਅੱਜ ਜਿਨ੍ਹਾਂ ਜ਼ਿਲਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਗਏ, ਉਹ ਹਨ: ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਜਲੰਧਰ। ਇਨ੍ਹਾਂ ਤੋਂ ਇਲਾਵਾ ਕਪੂਰਥਲਾ, ਮਾਨਸਾ, ਮਲੇਰਕੋਟਲਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਵੀ ਚੈਕਿੰਗ ਕੀਤੀ ਗਈ।ਇਨ੍ਹਾਂ ਵਿੱਚੋਂ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚੋਂ ਇੱਕ-ਇੱਕ ਬੱਚਾ ਭੀਖ ਮੰਗਦਾ ਹੋਇਆ ਮਿਲਿਆ, ਜਿਸਨੂੰ ਤੁਰੰਤ ਰੈਸਕਿਊ ਕਰ ਲਿਆ ਗਿਆ।
Trending
- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
- ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
- ਰਾਜਾ ਵੜਿੰਗ ਮਾਮਲੇ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ
- ਤਰਨਤਾਰਨ ਵਿੱਚ ਔਰਤਾਂ ਤੈਅ ਕਰਨਗੀਆਂ ਚੋਣ ਨਤੀਜੇ- ਡਾ. ਗੁਰਪ੍ਰੀਤ
- ਸੁਪਰੀਮ ਕੋਰਟ ਦੇ ਬੇਸਮੈਂਟ ਵਿਚ ਧਮਾਕਾ-ਪਾਕਿਸਤਾਨ
- ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ
- ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
- ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ


