ਲੁਧਿਆਣਾ, 30 ਜੁਲਾਈ – ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਦਾਖਲਾ ਫਾਰਮ ਭਰਨ ਦੀ ਅੰਤਿਮ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ।
ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਵੇ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ ਅੱਠਵੀਂ/ਦਸਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2011 ਤੋਂ 31 ਜੁਲਾਈ 2013 ਦੇ ਵਿਚਕਾਰ ਹੋਣਾ ਚਾਹੀਦਾ ਹੈ ਜਦਕਿ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 01 ਜੂਨ 2009 ਤੋਂ 31 ਜੁਲਾਈ 2011 ਦੇ ਵਿਚਕਾਰ ਲਾਜ਼ਮੀ ਹੈ।
ਚਾਹਵਾਨ ਉਮੀਦਵਾਰ ਵੈਬਸਾਈਟ https://cbseitms.nic.in/2024/nvsix_9, https://cbseitms.nic.in/2024/nvsxi 11 ਰਾਹੀਂ ਦਾਖਲਾ ਭਰ ਸਕਦੇ ਹਨ।