ਜਲੰਧਰ, 4 ਅਗਸਤ: ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਤਾਇਨਾਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2(BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਕਿ ਉਨ੍ਹਾਂ ਵਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਪ੍ਰਦਾਨ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਸਮੂਹ ਨੁਮਾਇੰਦਿਆਂ ਨੇ ਬੂਥ ਲੈਵਲ ਏਜੰਟ ਦੀ ਤਾਇਨਾਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿਵਾਇਆ।
ਇਸ ਤੋਂ ਇਲਾਵਾ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਲਦ ਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (Special Intensive Revision) ਕਰਵਾਏ ਜਾਣ ਦੀ ਵੀ ਸੰਭਾਵਨਾ ਹੈ, ਜਿਸ ਸਬੰਧੀ ਸੰਭਾਵਿਤ ਨੁਕਤੇ ਵੀ ਵਿਚਾਰੇ ਗਏ।