ਬੀਜਾ,ਖੰਨਾ, (ਲੁਧਿਆਣਾ) 7 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਹੈ ਕਿ ਸਾਡੇ ਖਿਡਾਰੀ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਰੰਗਲਾ ਪੰਜਾਬ ਦੇ ਬ੍ਰਾਂਡ ਅੰਬੈਸਡਰ ਹਨ। ਕੈਬਨਿਟ ਮੰਤਰੀ ਅੱਜ ਇੱਥੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਪੋਰਟਸ ਕਲੱਬ ਮੰਜੀ ਸਾਹਿਬ ਕੋਟਾਂ ਵੱਲੋਂ ਕਰਵਾਏ ਗਏ ਕਬੱਡੀ ਕੱਪ ਦੇ ਜੇਤੂਆਂ ਨੂੰ ਸਨਮਾਨ ਕਰਨ ਪੁੱਜੇ ਹੋਏ ਸਨ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਮੈਡੀਕਲ ਤੇ ਇੰਜੀਨੀਅਰਿੰਗ ਸਮੇਤ ਹੋਰ ਕਿੱਤਿਆਂ ਦੀ ਤਰ੍ਹਾਂ ਪੰਜਾਬ ਸਰਕਾਰ ਦੀ ਸਿੱਖਿਆ ਤੇ ਖੇਡ ਨੀਤੀ ਕਰਕੇ ਖੇਡਾਂ ਵੀ ਹੁਣ ਚੰਗਾ ਕੈਰੀਅਰ ਬਣ ਗਈਆਂ ਹਨ, ਜਿਸ ਲਈ ਨੌਜਵਾਨ ਮੈਡਲ ਜਿੱਤ ਕੇ ਲਿਆਉਣ ਤਾਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਨੌਕਰੀਆਂ ਵੀ ਦੇਵੇਗੀ ਅਤੇ ਨਗ਼ਦ ਇਨਾਮ ਵੀ ਦੇਵੇਗੀ। ਪੰਚਾਇਤ ਮੰਤਰੀ ਨੇ ਰਾਜ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਤੇ ਰੰਗਲਾ ਪੰਜਾਬ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਪੰਜਾਬ ਦੇ ਹਰ ਪਿੰਡ ਚ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਉਣ ਵਾਲੀਆਂ ਪੀੜ੍ਹੀਆਂ ਲਈ ਲੜਾਈ ਲੜ ਰਹੀ ਹੈ, ਜਿਸ ਲਈ ਸਾਰੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਤੇ ਹੋਰ ਗਤੀਵਿਧੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਹਾਕੀ ਤੇ ਕ੍ਰਿਕਟ ਸਮੇਤ ਕਈ ਹੋਰ ਖੇਡਾਂ ਦੇ ਨਾਮਵਰ ਪੰਜਾਬੀ ਖਿਡਾਰੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਪੰਜਾਬ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਚਮਕਾਇਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਦੇ ਨਿਵਾਸੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿੱਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਕਬੱਡੀ ਕੱਪ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਕੋਟ ਪਨੈਚ, ਪਰਮਿੰਦਰ ਸਿੰਘ ਗਰਚਾ, ਅਵਤਾਰ ਸਿੰਘ ਜੰਟੀ ਮਾਨ, ਓ.ਐਸ.ਡੀ ਕਰਨ ਅਰੋੜਾ, ਮਲਕੀਤ ਸਿੰਘ ਮੀਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ