ਚੰਡੀਗੜ੍ਹ,7 ਅਗਸਤਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਬਿਆਨ ‘ਤੇ ਸਵਾਲ ਉਠਾਉਂਦਿਆਂ ਇਸ ਬਿਆਨ ਨੂੰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲ ਦੱਸਿਆ।’ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਬਾਰੇ ਬਿਆਨ ਦੇ ਸੰਦਰਭ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਪੁੱਛਿਆ ਕਿ ਕੀ ਇਹ ਬਿਆਨ ਅਮਰੀਕਾ ਨਾਲ ਵਪਾਰਕ ਸਮਝੌਤਾ ਨਾ ਕਰਨ ਬਾਰੇ ਹੈ ਜਾਂ ਇਹ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨਾਂ ਦਾ ਜਵਾਬੀ ਪ੍ਰਤੀਕਰਮ ਹੈ।ਨੀਲ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਭਲਾਈ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੇ ਆਪਣੇ ਵਾਅਦੇ ਅਨੁਸਾਰ ਅੱਜ ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਕੀਤੀ। ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਂਦੇ ਸਮੇਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਣਗੇ, ਪਰ ਅੱਜ ਤੱਕ ਇਹ ਕਾਨੂੰਨ ਹੀ ਨਹੀਂ ਬਣਿਆ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਵੀ ਗੱਲ ਕੀਤੀ ਪਰ ਉਸ ਨੂੰ ਵੀ ਪੂਰਾ ਨਹੀਂ ਕੀਤਾ, ਫਿਰ ਅਸੀਂ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ ਕਿ ਉਹ ਕਿਸਾਨਾਂ ਦੀ ਭਲਾਈ ਚਾਹੁੰਦੇ ਹਨ?
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ