ਜਗਰਾਉਂ 8 ਅਗਸਤ : ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜਗਰਾਉਂ ਦੇ ਸਿੱਧਵਾਂ ਬੇਟ ਦੇ ਪਿੰਡ ਗੋਰਸੀਆਂ ਮੱਖਣ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਅਤੇ ਨਸ਼ਾ ਤਸਕਰਾਂ ਦੇ ਵਿਚਕਾਰ ਫਾਇਰਿੰਗ ਹੋਈ। ਇਸ ਫਾਇਰਿੰਗ ਵਿੱਚ ਇੱਕ ਨਸ਼ਾ ਤਸਕਰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਲੁਧਿਆਣੇ ਭੇਜਿਆ ਗਿਆ ਹੈ ਅਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਦੋ ਨਸ਼ਾ ਤਸਕਰ ਮੌਕੇ ਤੇ ਉਥੋਂ ਫਰਾਰ ਹੋ ਗਏ। ਇਸ ਫਾਇਰਿੰਗ ਤੋਂ ਕੁਝ ਸਮਾਂ ਬਾਅਦ ਹੀ ਐਸਐਸਪੀ ਲੁਧਿਆਣਾ ਦਿਹਾਤੀ ਡਾਕਟਰ ਅੰਕੁਰ ਗੁਪਤਾ ਆਈਪੀਐਸ ਅਤ ਏ ਆਈ ਜੀ ਜਗਜੀਤ ਸਿੰਘ ਸਰੋਆ ਉੱਥੇ ਮੌਕੇ ਤੇ ਪਹੁੰਚੇ। ਐਸਐਸਪੀ ਅਤੇ ਏਆਈਜੀ ਦੇ ਉੱਥੇ ਪਹੁੰਚਣ ਤੇ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਉਥੋਂ ਜਾ ਚੁੱਕੀ ਸੀ। ਜਾਣਕਾਰੀ ਅਨੁਸਾਰ ਇਹ ਟੀਮ ਮੁਹਾਲੀ ਤੋਂ ਆਈ ਸੀ ਅਤੇ ਅਤੇ ਉਹਨਾਂ ਵੱਲੋਂ ਇਸ ਪਿੰਡ ਦੇ ਇੱਕ ਘਰ ਵਿੱਚ ਰੇਡ ਕੀਤੀ ਗਈ ਸੀ । ਉਹਨਾਂ ਨੂੰ ਇਸ ਪਿੰਡ ਵਿੱਚ ਨਸ਼ਾ ਤਸਕਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ । ਇਸ ਮੌਕੇ ਐਸ ਐਸ ਪੀ ਡਾਕਟਰ ਅੰਕੁਰ ਗੁਪਤਾ ਵੱਲੋਂ ਕਿਹਾ ਗਿਆ ਕਿ ਫਰਾਰ ਹੋਏ ਨਸ਼ਾ ਤਸਕਰਾਂ ਨੂੰ ਜਲਦ ਹੀ ਕਾਬੂ ਵਿੱਚ ਕੀਤਾ ਜਾਵੇਗਾ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ